ਇਟਲੀ ‘ਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਸਿੱਖ ਧਰਮ ਨੂੰ ਰਜਿਸਟਰਡ ਕਰਵਾਉਣ ਸੰਬੰਧੀ

italy

ਇਟਲੀ ‘ਚ ‘ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ’ ਦੇ ਧਾਰਮਿਕ ਵਿੰਗ ਦੇ ਮੁੱਖ ਸੇਵਾਦਾਰ ਭਾਈ ਲਾਲ ਸਿੰਘ ਅਲਸਾਂਦਰੀਆ ਨੇ ਦੱਸਿਆ ਕਿ ਉਹ ਸਿੱਖ ਧਰਮ ਨੂੰ ਰਜਿਸਟਰ ਕਰਵਾਉਣ ਸੰਬੰਧੀ ਬੈਠਕ ਕਰਨ ਜਾ ਰਹੇ ਹਨ। ਗੁਰਦੁਆਰਾ ਸਾਹਿਬ ਦੀ ਧਾਰਮਿਕ ਵਿੰਗ ਵੱਲੋਂ ਸਮੁੱਚੀਆਂ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ, ਸਿੱਖ ਜਥੇਬੰਦੀਆਂ ਅਤੇ ਸਿੱਖੀ ਨਾਲ ਪਿਆਰ ਰੱਖਣ ਵਾਲੀਆਂ ਸਾਰੀਆਂ ਸੰਸਥਾਵਾਂ ਨੂੰ ਨਿਮਰਤਾ ਅਤੇ ਸਤਿਕਾਰ ਸਹਿਤ ਬੇਨਤੀ ਕੀਤੀ ਗਈ । ਉਨ੍ਹਾਂ ਕਿਹਾ ਕਿ ਉਹ ਸਾਰੇ ਹੀ 25 ਮਾਰਚ ਦਿਨ ਸ਼ਨੀਵਾਰ ਨੂੰ ਦੁਪਹਿਰ 2 ਵਜੇ ‘ਗੁਰਦੁਆਰਾ ਦਸ਼ਮੇਸ਼ ਦਰਬਾਰ ਬਲੋਨੀਆ’ ਵਿਖੇ ਹੋ ਰਹੀ ਸਰਬ ਸਾਂਝੀ ਬੈਠਕ ‘ਚ ਪਹੁੰਚ ਕੇ ਸਿੱਖ ਧਰਮ ਰਜਿਸਟ੍ਰੇਸ਼ਨ ਕਰਵਾਉਣ ਅਤੇ ਹੋਰ ਮਸਲਿਆਂ ਦੇ ਹੱਲ ਲਈ ਆਪਣੇ ਕੀਮਤੀ ਵਿਚਾਰ ਸਾਂਝੇ ਕਰਨ ਦਾ ਸਮਾਂ ਜ਼ਰੂਰ ਕੱਢਣ।

Share Button

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>