ਗਾਂਧੀ ਪਰਿਵਾਰ ਨੂੰ ਕਦੇ ਵੀ ਸਿਰੋਪਾਉ ਨਹੀਂ ਦਿੱਤਾ ਜਾਵੇਗਾ-ਪ੍ਰੋ. ਬਡੂੰਗਰ

1808302__d139950950

ਪੰਜਾਬ ਕੱਲ੍ਹ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੇ ਆਲ ਇੰਡੀਆ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੂੰ ਦਰਬਾਰ ਸਾਹਿਬ ਵਿਖੇ ਸਿਰੋਪਾਉ ਦੀ ਬਖ਼ਸ਼ੀਸ਼ ਨਾ ਕਰਨ ਨੂੰ ਪੂਰੀ ਤਰ੍ਹਾਂ ਜਾਇਜ਼ ਦੱਸਦਿਆਂ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿ੍ਪਾਲ ਸਿੰਘ ਬਡੂੰਗਰ ਨੇ ਅੱਜ ਇੱਥੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਉੱਪਰ ਟੈਂਕਾਂ ਨਾਲ ਹਮਲਾ ਕਰਕੇ ਸਿੱਖਾਂ ਦੇ ਸਰਵ ਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕਰਨ ਵਾਲੀ ਤਤਕਾਲੀਨ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦੇ ਪੋਤਰੇ ਅਤੇ ਸਿੱਖ ਕਤਲੇਆਮ ਦੇ ਦੋਸ਼ੀ ਵੱਡੇ ਕਾਂਗਰਸੀ ਆਗੂਆਂ ਨੂੰ ਅੱਜ ਤੱਕ ਛਾਤੀ ਨਾਲ ਲਾਈ ਬੈਠੇ ਸ੍ਰੀ ਰਾਹੁਲ ਗਾਂਧੀ ਨੂੰ ਸ੍ਰੀ ਦਰਬਾਰ ਸਾਹਿਬ ਅੰਦਰ ਸਿਰੋਪਾਉ ਨਾ ਦੇ ਕੇ ਸ਼ੋ੍ਰਮਣੀ ਕਮੇਟੀ ਨੇ ਕੋਈ ਗੁਸਤਾਖ਼ੀ ਨਹੀਂ ਕੀਤੀ | ਪ੍ਰੋ. ਬਡੂੰਗਰ ਇੱਥੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਜੈਪਾਲ ਸਿੰਘ ਮੰਡੀਆਂ ਦੇ ਗ੍ਰਹਿ ਵਿਖੇ ‘ਅਜੀਤ’ ਨਾਲ ਗੱਲਬਾਤ ਕਰ ਰਹੇ ਸਨ | ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਦੁਆਰਾ ਸ਼ੋ੍ਰਮਣੀ ਕਮੇਟੀ ਦੇ ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਕਾਲਾਬੂਲਾ ਦੀ ਅਗਵਾਈ ਹੇਠ 9 ਜੂਨ ਨੂੰ ਗਠਿਤ ਕੀਤੀ ਪੰਜ ਮੈਂਬਰੀ ਕਮੇਟੀ ਨਾਲ ਮੁਲਾਕਾਤ ਉਪਰੰਤ ਪ੍ਰੋ. ਬਡੂੰਗਰ ਨੇ ਐਲਾਨ ਕੀਤਾ ਕਿ ਵਿਸ਼ਵ ਭਰ ਦੇ ਸਿੱਖ 21 ਜੂਨ ਨੂੰ ਗਤਕੇ ਨੂੰ ਸਮਰਪਿਤ ਗਤਕਾ ਦਿਵਸ ਵਜੋਂ ਮਨਾਉਣਗੇ | ਇਸ ਤੋਂ ਪਹਿਲਾਂ ਪ੍ਰੋ. ਬਡੂੰਗਰ ਨੇ ਜਥੇਦਾਰ ਸੁਰਜੀਤ ਸਿੰਘ ਕਾਲਾਬੂਲਾ ਦੀ ਅਗਵਾਈ ਹੇਠ ਮਾਨ ਦਲ ਦੇ ਆਗੂਆਂ ਦੀ ਪੰਜ ਮੈਂਬਰੀ ਕਮੇਟੀ ਨਾਲ ਮੀਟਿੰਗ ਕੀਤੀ | ਮੀਟਿੰਗ ‘ਚ ਜਥੇਦਾਰ ਕਾਲਾਬੂਲਾ ਤੋਂ ਇਲਾਵਾ ਪ੍ਰੋ. ਮਹਿੰਦਰਪਾਲ ਸਿੰਘ, ਮਾਸਟਰ ਕਰਨੈਲ ਸਿੰਘ ਨਾਰੀਕੇ, ਜਥੇਦਾਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅਤੇ ਸ. ਇਕਬਾਲ ਸਿੰਘ ਟਿਵਾਣਾ ਹਾਜ਼ਰ ਸਨ | ਇਨ੍ਹਾਂ ਆਗੂਆਂ ਨੇ ਸੁਆਮੀ ਰਾਮਦੇਵ ਵੱਲੋਂ ਪੂਰੇ ਦੇਸ਼ ਅੰਦਰ 21 ਜੂਨ ਨੂੰ ਯੋਗ ਦਿਵਸ ਵਜੋਂ ਮਨਾਉਣ ਦੇ ਦਿੱਤੇ ਸੱਦੇ ਿਖ਼ਲਾਫ਼ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਦੀਆਂ ਭਾਵਨਾਵਾਂ ਬਾਰੇ ਪ੍ਰੋ. ਬਡੂੰਗਰ ਨੂੰ ਜਾਣੂ ਕਰਵਾਉਂਦਿਆਂ 21 ਜੂਨ ਨੂੰ ਗਤਕਾ ਦਿਵਸ ਵਜੋਂ ਮਨਾਉਣ ਦੀ ਮੰਗ ਕੀਤੀ ਗਈ | ਇਸ ਮੌਕੇ ਜਥੇਦਾਰ ਮੰਡੀਆਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਗੁਰਮੇਲ ਸਿੰਘ ਸੰਗੋਵਾਲ, ਸ. ਬਲਰਾਜ ਸਿੰਘ ਸੰਧੂ, ਕਾਕਾ ਅਮਰਿੰਦਰ ਸਿੰਘ ਚੀਮਾ ਅਤੇ ਦਰਸ਼ਨ ਸਿੰਘ ਜਲਾਲਾਬਾਦ ਵੀ ਹਾਜ਼ਰ ਸਨ |

Share Button

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>