ਪੰਜਗਰਾਈਂ ਕਲਾਂ ਵਿਖੇ ਦੋ ਦਿਨਾਂ ਗੁਰਮਤਿ ਸਮਾਗਮ ਕਰਵਾਇਆ

23 pgk 2

ਪੰਜਗਰਾਈਂ ਕਲਾਂ, 23 ਮਾਰਚ (ਸੁਖਜਿੰਦਰ ਸਿੰਘ ਪੰਜਗਰਾਈਂ) : ਸਥਾਨਕ ਪਿੰਡ ਦੇ ਗੁਰਦੁਆਰਾ ਗੁਰੂ ਨਾਨਕ ਦੇਵ ਸਦਨ (ਅੱਡੇ ਵਾਲਾ) ਦੀ ਪ੍ਰੰਬਧਕ ਕਮੇਟੀ ਦੇ ਪ੍ਰਧਾਨ ਭਾਈ ਇਕਬਾਲ ਸਿੰਘ ਪਾਲ ਅਕਾਲੀ ਦੀ ਅਗਵਾਈ ਵਿੱਚ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਦੋ ਦਿਨਾਂ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿਚ ਸਿੱਖ ਪੰਥ ਦੇ ਪ੍ਰਸਿੱਧ ਕਥਾ ਵਾਚਕ ਭਾਈ ਅਮਰੀਕ ਸਿੰਘ ਜੀ ਚੰਡੀਗੜ ਵਾਲਿਆਂ ਤੇ ਉੱਘੇ ਸਿੱਖ ਪ੍ਰਚਾਰਕ ਭਾਈ ਸਤਨਾਮ ਸਿੰਘ ਚੰਦੜ ਨੇ ਸੰਗਤਾਂ ਦੇ ਰੂ-ਬਰੂ ਹੁੰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰੌਸ਼ਨੀ ਵਿੱਚ ਸੰਗਤਾਂ ਨੂੰ ਮਨਮਤਿ,ਪਖੰਡਵਾਦ ਦਾ ਤਿਆਗ ਕਰਕੇ, ਮੜੀਆਂ-ਮਸਾਣਾਂ ਨੂੰ ਪੂਜਣ ਤੋਂ ਵਰਜਦਿਆਂ ਬਾਣੀ ਤੇ ਬਾਣੇ ਦੇ ਧਾਰਨੀ ਹੋ ਕੇ ਗੁਰਮੁਖਾਂ ਵਾਲਾ ਜੀਵਨ ਬਤੀਤ ਕਰਨ ਲਈ ਪ੍ਰੇਰਿਆ। ਇਸ ਤੋਂ ਇਲਾਵਾ ਉਨਾਂ ਹਰੇਕ ਪ੍ਰਾਣੀ ਨੂੰ ਸੱਚੀ-ਸੁੱਚੀ ਕਿਰਤ ਕਰਦਿਆਂ ਵਾਤਾਵਰਣ ਦੀ ਸ਼ੁੱਧਤਾ ਲਈ ਉਪਰਾਲੇ ਕਰਨ ਦੀ ਵੀ ਬੇਨਤੀ ਕੀਤੀ। ਇਸ ਸਮਾਗਮ ‘ਚ ਭਾਈ ਗੁਰਪ੍ਰੀਤ ਸਿੰਘ ਬੰਬੀਹਾ ਭਾਈ ਵਾਲਿਆਂ ਦੇ ਰਾਗੀ ਜੱਥੇ ਨੇ ਵੀ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਿਆ। ਇਸ ਸਮਾਗਮ ਦੌਰਾਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਵਿਸ਼ੇਸ਼ ਤੌਰ ਤੇ ਪੁਸਤਕ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਤੇ ਸੰਗਤਾਂ ਨੂੰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਸਮਾਗਮ ਦੇ ਅਖ਼ੀਰ ਵਿਚ ਪ੍ਰਬੰਧਕ ਕਮੇਟੀ ਵੱਲੋਂ ਭਾਈ ਅਮਰੀਕ ਸਿੰਘ ਚੰਡੀਗੜ, ਭਾਈ ਸਤਿਨਾਮ ਸਿੰਘ ਚੰਦੜ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰਪਾਓ ਅਤੇ ਦੋਸ਼ਲਾ ਭੇਟ ਕਰਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਸਰਪੰਚ ਬੀਬੀ ਵੀਰਪਾਲ ਕੌਰ ਗਿੱਲ,ਜ਼ਿਲਾ ਪ੍ਰੀਸ਼ਦ ਮੈਂਬਰ ਬੀਬੀ ਅਮਰਜੀਤ ਕੌਰ ਪੰਜਗਰਾਈਂ,ਪੰਥਕ ਆਗੂ ਦਲੇਰ ਸਿੰਘ ਡੋਡ,ਭਾਈ ਵੀਰ ਸਿੰਘ ਮੋਤਲੇ ਵਾਲਿਆਂ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।

23 pgk 2

Share Button

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>