ਸਿੱਖ ਸੰਗਤਾਂ ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ

2015_10image_07_56_25130000005moga18-ll

ਮੋਗਾ- ਪਿੱਛਲੇ ਦਿਨੀਂ ਸ਼ਹਿਰ ‘ਚ ਸ਼ਾਂਤਮਈ ਰੋਸ ਮਾਰਚ ਕਰ ਰਹੀਆਂ ਸਿੱਖ ਸੰਗਤਾਂ ਉੱਪਰ ਪੁਲਸ ਵੱਲੋਂ ਕੀਤੇ ਕਥਿਤ ਲਾਠੀਚਾਰਜ ਅਤੇ ਇਕ ਸਿੱਖ ਦੀ ਦਸਤਾਰ ਦੀ ਬੇਅਦਬੀ ਕਰਨ ਦੇ ਰੋਸ ‘ਚ ਅੱਜ ਸਿੱਖ ਸੰਗਤਾਂ ਨੇ ਵੱਖ-ਵੱਖ ਜਥੇਬੰਦੀਆਂ ਦੀ ਅਗਵਾਈ ਹੇਠ ਰੋਸ ਮਾਰਚ ਕੱਢਣ ਉਪਰੰਤ ਡਿਪਟੀ ਕਮਿਸ਼ਨਰ ਮੋਗਾ ਨੂੰ ਮੰਗ ਪੱਤਰ ਦੇ ਕੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਧਰਨਾ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਕੌਮੀ ਜਥੇਬੰਦਕ ਸਕੱਤਰ ਮਨਜੀਤ ਸਿੰਘ ਮੱਲ੍ਹਾ, ਹਰਜਿੰਦਰ ਸਿੰਘ ਰੋਡੇ, ਬਾਬਾ ਕੁਲਦੀਪ ਸਿੰਘ ਧੱਲੇਕੇ, ਕੌਂਸਲਰ ਨਰਿੰਦਰਪਾਲ ਸਿੰਘ ਸਿੱਧੂ, ਅਵਤਾਰ ਸਿੰਘ ਰਾਜਾ ਆਦਿ ਆਗੂਆਂ ਨੇ ਦੋਸ਼ ਲਗਾਇਆ ਕਿ ਪੁਲਸ ਨੇ ਮੌਜੂਦਾ ਅਕਾਲੀ ਭਾਜਪਾ ਸਰਕਾਰ ਦੀ ਸ਼ਹਿ ‘ਤੇ ਸਿੱਖਾਂ ਨੂੰ ਬਿਨਾਂ ਕੋਈ ਚਿਤਾਵਨੀ ਦਿੱਤੇ ਬੁਰੀ ਤਰ੍ਹਾਂ ਕੁੱਟਿਆ, ਜਦਕਿ ਇਕ ਸਿੱਖ ਦੀ ਦਸਤਾਰ ਦੀ ਬੇਅਦਬੀ ਤੱਕ ਕਰ ਦਿੱਤੀ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਕੀਤੇ ਇਸ ਦੁਰਵਿਵਹਾਰ ਪ੍ਰਤੀ ਸਿੱਖ ਸੰਗਤਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਮੋਗਾ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਜਿਸ ਪੁਲਸ ਅਫਸਰ ਨੇ ਸਿੱਖ ਵਿਅਕਤੀ ਦੇ ਕਕਾਰਾਂ ਦੀ ਬੇਅਦਬੀ ਕੀਤੀ ਹੈ, ਉਨ੍ਹਾਂ ਨੂੰ ਨੌਕਰੀ ਤੋਂ ਮੁਅੱਤਲ ਕਰਨ ਦੇ ਨਾਲ-ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਧਾਰਾ ਅਧੀਨ ਉਨ੍ਹਾਂ ਖਿਲਾਫ ਮੁਕੱਦਮਾ ਦਰਜ ਕੀਤਾ ਜਾਵੇ, ਨਹੀਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸੁਖਜੀਵਨ ਸਿੰਘ, ਬਲਜੀਤ ਸਿੰਘ ਖਾਲਸਾ, ਬਲਕਰਨ ਸਿੰਘ ਢਿੱਲੋਂ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਬਲਰਾਜ ਸਿੰਘ ਖਾਲਸਾ, ਹਰਚਰਨ ਸਿੰਘ, ਰਛਪਾਲ ਸਿੰਘ ਖਾਲਸਾ ਆਦਿ ਹਾਜ਼ਰ ਸਨ।

Share Button

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>